ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੀ ਵਾਰਡ ਨੰਬਰ 27 ਤੋਂ ਕਾਂਗਰਸ ਕੌਂਸਲਰ ਗੁਰਬਖਸ਼ ਰਾਵਤ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਈ। ਜਾਣਕਾਰੀ ਮੁਤਾਬਿਕ, ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਜੇਪੀ ਮਲਹੋਤਰਾ ਅਤੇ ਸੀਨੀਅਰ ਨੇਤਾ ਸੰਜੇ ਟੰਡਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
