ਅੰਮ੍ਰਿਤਸਰ: ਅੰਮ੍ਰਿਤਸਰ ਦੇ ਮੇਅਰ ਦੀਆਂ ਚੋਣਾਂ ਪੂਰੀਆਂ ਹੋਣ ਦੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਦਲ ਦਿੱਤਾ ਗਿਆ ਹੈ। ਕੁਲਦੀਪ ਸਿੰਘ ਚਾਹਲ ਨੂੰ ਅੰਮ੍ਰਿਤਸਰ ਦਾ ਨਵਾਂ ਕਮਿਸ਼ਨਰ ਬਣਾਇਆ ਗਿਆ ਹੈ ਜਦੋਂ ਕਿ ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਭੇਜਿਆ ਗਿਆ ਹੈ।
ਕੁਲਦੀਪ ਚਾਹਲ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਏਐਸਆਈ ਚੰਡੀਗੜ੍ਹ ਪੁਲਿਸ ਫੋਰਸ ਵਿੱਚ ਸ਼ਾਮਲ ਹੋ ਕੇ ਕੀਤੀ ਸੀ। ਇਸ ਸਮੇਂ ਦੌਰਾਨ ਆਈਪੀਐਸ ਦੀ ਪ੍ਰੀਖਿਆ ਪਾਸ ਕੀਤੀ ਅਤੇ ਪੰਜਾਬ ਕੇਡਰ ਵਿੱਚ ਤਾਇਨਾਤ ਰਿਹਾ। ਪੰਜਾਬ ਵਿੱਚ ਗੈਂਗਸਟਰਾਂ ਅਤੇ ਸੱਟੇਬਾਜ਼ਾਂ ‘ਤੇ ਸ਼ਿਕੰਜਾ ਕੱਸਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਗੁਰਪ੍ਰੀਤ ਸਿੰਘ ਭੁੱਲਰ ਦੀ ਗੱਲ ਕਰੀਏ ਤਾਂ ਉਹ 2004 ਬੈਚ ਦੇ ਆਈਪੀਐਸ ਅਧਿਕਾਰੀ ਹਨ।