ਮੋਗਾ ਪੁਲਿਸ ਨਸ਼ਾ ਤਸਕਰਾਂ ‘ਤੇ ਲਗਾਤਾਰ ਆਪਣੀ ਪਕੜ ਮਜ਼ਬੂਤ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕੀਤੀ ਜਾ ਰਹੀ ਹੈ। ਅੱਜ ਮੋਗਾ ਜ਼ਿਲ੍ਹੇ ਵਿੱਚ ਰਹਿਣ ਵਾਲੀ ਇੱਕ ਔਰਤ ਦੀ 52 ਲੱਖ 46 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਇਸ ਤੋਂ ਪਹਿਲਾਂ 10 ਮਾਮਲਿਆਂ ਵਿੱਚ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤੇ ਗਏ ਸਨ। ਔਰਤ। ਦੋਸ਼ੀ ਔਰਤ ਇਸ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਆਪਣੀ ਸਜ਼ਾ ਕੱਟ ਰਹੀ ਹੈ।
ਇਹੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਐਨਡੀਪੀਐਸ ਸਰਬਜੀਤ ਸਿੰਘ ਨੇ ਦੱਸਿਆ ਕਿ ਐਸਐਸਪੀ ਮੋਗਾ ਦੇ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਅੱਜ ਅਸੀਂ ਮੋਗਾ ਦੀ ਨਸ਼ਾ ਤਸਕਰ ਔਰਤ ਸਿਮਰਨਜੀਤ ਕੌਰ ਉਰਫ਼ ਇੰਦੂ ਦੀ 52 ਲੱਖ 46 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਤੋਂ ਪਹਿਲਾਂ ਵੀ 10 ਮਾਮਲੇ ਉਸ ਵਿਰੁੱਧ ਦਰਜ ਹਨ, ਇਸ ਵੇਲੇ ਉਹ ਫਿਰੋਜ਼ਪੁਰ ਜੇਲ੍ਹ ਵਿੱਚ ਸਜ਼ਾ ਕੱਟ ਰਹੀ ਹੈ, ਹੋਰ ਜਾਂਚ ਕੀਤੀ ਜਾ ਰਹੀ ਹੈ, ਜੇਕਰ ਉਸ ਦੇ ਨਾਮ ‘ਤੇ ਕੋਈ ਹੋਰ ਜਾਇਦਾਦ ਪਾਈ ਜਾਂਦੀ ਹੈ, ਤਾਂ ਉਸਨੂੰ ਜ਼ਬਤ ਕਰ ਲਿਆ ਜਾਵੇਗਾ।