ਚੰਡੀਗੜ੍ਹ ਦੇ ਸੈਕਟਰ-38 ‘ਚ ਪੁਲਿਸ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ‘ਤੇ ਗੋਲੀਆਂ ਚਲਾਉਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਦੀਪਕ ਵਰਮਾ ਅਤੇ ਰਿਸ਼ੂ ਵਜੋਂ ਹੋਈ ਹੈ। ਦੀਪਕ ਨਸ਼ੇ ਦੇ ਇੱਕ ਮਾਮਲੇ ਵਿੱਚ ਭਗੌੜਾ ਸੀ। ਦੋਵਾਂ ਮੁਲਜ਼ਮਾਂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੈਕਟਰ-38ਏ ਸਥਿਤ ਮਹਿਲਾ ਨਸ਼ਾ ਤਸਕਰ ਬਾਲਾ ਦੇ ਘਰ ਦੇ ਬਾਹਰ ਵੀਰਵਾਰ ਸ਼ਾਮ 7.07 ਵਜੇ ਇਕ ਕਾਰ ‘ਚ ਸਵਾਰ ਦੋ ਨੌਜਵਾਨਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋ ਗਿਆ। ਨੌਜਵਾਨਾਂ ਨੇ ਪੁਲਿਸ ’ਤੇ ਦੋ ਗੋਲੀਆਂ ਚਲਾਈਆਂ ਪਰ ਕਾਂਸਟੇਬਲ ਨੇ ਕਿਸੇ ਤਰ੍ਹਾਂ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮਾਂ ਦਾ ਪਿੱਛਾ ਕਰਕੇ ਆਪਣੀ ਜਾਨ ਬਚਾਈ ਪਰ ਮੁਲਜ਼ਮ ਭੱਜਣ ਵਿਚ ਕਾਮਯਾਬ ਗਏ ਸਨ।
ਇਸ ਦੀ ਸੂਚਨਾ ਮਿਲਦੇ ਹੀ ਐੱਸਪੀ ਮਨਜੀਤ ਸ਼ਿਓਰਾਣ ਸਮੇਤ ਕਈ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਦੂਜੇ ਪਾਸੇ ਮੁਹਾਲੀ ਦੇ ਐਸਐਸਪੀ ਦੀਪਕ ਪਾਰੀਕ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ ਸਨ ਤੇ ਹੁਣ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਲੁਧਿਆਣਾ ਤੋਂ ਕਾਬੂ ਕਰ ਲਿਆ ਹੈ।