Breaking News

ਜੈ ਇੰਦਰ ਕੌਰ ਨੇ ਦਿੱਲੀ ਦੀ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ, ਜੈ ਇੰਦਰ ਕੌਰ ਨੇ ਅੱਜ ਨਵੀਂ ਦਿੱਲੀ ਦੇ ਤਿਲਕ ਨਗਰ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ‘ਤੇ ਜੈ ਇੰਦਰ ਕੌਰ ਨੇ ਕਿਹਾ, “1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਇਨ੍ਹਾਂ ਔਰਤਾਂ ਨੇ ਜੋ ਦੁੱਖ-ਤਕਲੀਫਾਂ ਝੱਲੀਆਂ, ਉਹ ਸੁਣ ਕੇ ਦਿਲ ਬਹੁਤ ਦੁਖਦਾ ਹੈ। 40 ਤੋਂ ਵੱਧ ਸਾਲ ਹੋ ਗਏ ਹਨ, ਪਰ ਉਨ੍ਹਾਂ ਦੇ ਜਖ਼ਮ ਅੱਜ ਵੀ ਤਾਜ਼ਾ ਹਨ। ਦਿੱਲੀ ‘ਚ ਇਨ੍ਹਾਂ ਸਿੱਖ ਪਰਿਵਾਰਾਂ ਨਾਲ ਜੋ ਹੋਇਆ ਉਹ ਦੰਗੇ ਨਹੀਂ, ਸਗੋਂ ਓਸ ਸਮੇਂ ਦੀ ਕਾਂਗਰਸੀ ਸਰਕਾਰ ਤੇ ਉਨ੍ਹਾਂ ਦੇ ਆਗੂਆਂ ਵਲੋਂ ਕੀਤਾ ਗਿਆ ਰਾਜ ਪ੍ਰਾਇਜਤ ਕਤਲੇਆਮ ਸੀ।”

ਉਨ੍ਹਾਂ ਨੇ ਅੱਗੇ ਕਿਹਾ, “ਸਿੱਖ ਭਾਈਚਾਰਾ ਹਮੇਸ਼ਾ ਰਾਸ਼ਟਰ ਨਿਰਮਾਣ ਅਤੇ ਸੇਵਾ ‘ਚ ਅੱਗੇ ਰਿਹਾ ਹੈ, ਪਰ 1984 ਵਿੱਚ ਉਨ੍ਹਾਂ ਨਾਲ ਜੋ ਅਤਿਆਚਾਰ ਹੋਏ, ਉਹ ਨਾ ਭੁੱਲਣਯੋਗ ਹਨ। ਇਹ ਸਾਡੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਦੇ ਬਲੀਦਾਨਾਂ ਨੂੰ ਯਾਦ ਰੱਖੀਏ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਨਿਆਂ ਤੇ ਮਜ਼ਬੂਤ ਸਹਿਯੋਗ ਦੀ ਮੰਗ ਕਰੀਏ।”

ਉਨ੍ਹਾਂ ਨੇ ਇਹ ਵੀ ਕਿਹਾ, “ਨਾ ਸਿਰਫ ਕਾਂਗਰਸ, ਪਰ ਆਮ ਆਦਮੀ ਪਾਰਟੀ (AAP) ਵੀ ਉਨ੍ਹਾਂ ਦੀ ਹੀ ਰਾਹ ਪੈਰੀ ਹੈ। ਉਹ 10 ਸਾਲ ਤੋਂ ਦਿੱਲੀ ਦੀ ਹਕੂਮਤ ਕਰ ਰਹੀ ਹੈ ਅਤੇ ਚੋਣਾਂ ਤੋਂ ਪਹਿਲਾਂ ਇਨ੍ਹਾਂ ਪਰਿਵਾਰਾਂ ਨੂੰ ਮਲਕੀਅਤ ਅਧਿਕਾਰ, ਨੌਕਰੀਆਂ ਅਤੇ ਮੁਫ਼ਤ ਬਿਜਲੀ ਦੇ ਵਾਅਦੇ ਕੀਤੇ ਸਨ, ਪਰ ਅੱਜ ਤਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਇਹ ਪਰਿਵਾਰ ਆਪ ਤੋਂ ਪੂਰੀ ਤਰ੍ਹਾਂ ਨਾਲ ਠੱਗੇ ਮਹਿਸੂਸ ਕਰ ਰਹੇ ਹਨ।”

ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਪਰਿਵਾਰਾਂ ਦੀਆਂ ਸੰਘਰਸ਼ ਭਰੀਆਂ ਕਹਾਣੀਆਂ ਹਰ ਕਿਸੇ ਦੀਆਂ ਅੱਖਾਂ ਵਿੱਚ ਹੰਝੂ ਲਿਆਉਂਦੀਆਂ ਹਨ। ਮੌਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਵੀ ਉਨ੍ਹਾਂ ਨਾਲ ਧੋਖਾ ਕੀਤਾ ਹੈ। ਸਿੱਖ ਹੋਣ ਦੇ ਨਾਤੇ, ਉਨ੍ਹਾਂ ਉੱਤੇ ਵੱਡੀਆਂ ਉਮੀਦਾਂ ਸਨ, ਪਰ ਉਹ ਵੀ ਉਨ੍ਹਾਂ ਨੂੰ ਨਿਰਾਸ਼ ਕਰ ਗਏ। ਉਨ੍ਹਾਂ ਨੇ ਇਨ੍ਹਾਂ ਪਰਿਵਾਰਾਂ ਨੂੰ ਨੌਕਰੀਆਂ, ਮੁਫ਼ਤ ਬਿਜਲੀ ਅਤੇ ਘਰਾਂ ਦੇ ਮਲਕੀਅਤ ਅਧਿਕਾਰ ਦੇ ਵਾਅਦੇ ਕੀਤੇ ਸਨ, ਪਰ 10 ਸਾਲ ਪਹਿਲਾਂ ਵਿਧਾਇਕ ਬਣਨ ਤੋਂ ਬਾਅਦ, ਉਹ ਉਨ੍ਹਾਂ ਕੋਲ ਕਦੇ ਵੀ ਮੁੜ ਕੇ ਨਹੀਂ ਆਏ।”

ਉਨ੍ਹਾਂ ਨੇ ਅੱਗੇ ਕਿਹਾ, “ਭਾਜਪਾ ਹਮੇਸ਼ਾ ਪੀੜਤਾਂ ਦੇ ਨਾਲ ਖੜੀ ਰਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਾਡੀ ਪਾਰਟੀ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ਼, ਸਹਿਯੋਗ ਅਤੇ ਇੱਜ਼ਤ ਦੇਣ ਲਈ ਵਚਨਬੱਧ ਹੈ। ਅਸੀਂ ਉਨ੍ਹਾਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰਦੇ ਰਹਾਂਗੇ।” ਮੁਲਾਕਾਤ ਦੌਰਾਨ, ਜੈ ਇੰਦਰ ਕੌਰ ਨੂੰ ਬਜ਼ੁਰਗ ਔਰਤਾਂ ਨੇ ਆਪਣੇ ਤਜਰਬੇ ਸੰਝੇ ਕਰਦੇ ਹੋਏ ਭਾਵੁਕਤਾ ਨਾਲ ਗੱਲਾਂ ਦੱਸੀ। ਇੰਨੀ ਲੰਮੀ ਮਿਆਦ ਬਾਅਦ ਵੀ, ਇਹ ਪਰਿਵਾਰ ਅਜੇ ਵੀ ਇਨਸਾਫ਼ ਅਤੇ ਬੁਨਿਆਦੀ ਸੁਵਿਧਾਵਾਂ ਲਈ ਸੰਘਰਸ਼ ਕਰ ਰਹੇ ਹਨ।

About admin

Check Also

ਪੰਜਾਬ ‘ਚ ਪੁਲਿਸ ਕਮਿਸ਼ਨਰਾਂ ਤਬਾਦਲੇ, ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਕੀਤਾ ਨਿਯੁਕਤ

ਅੰਮ੍ਰਿਤਸਰ:  ਅੰਮ੍ਰਿਤਸਰ ਦੇ ਮੇਅਰ ਦੀਆਂ ਚੋਣਾਂ ਪੂਰੀਆਂ ਹੋਣ ਦੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ …

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ‘ਤੇ ਵਿੰਨ੍ਹਿਆ ਨਿਸ਼ਾਨਾ

ਅੱਜ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਇੱਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕੀਤੀ ਗਈ। …

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ …

Leave a Reply

Your email address will not be published. Required fields are marked *