Breaking News

ਬਾਬਾ ਸਾਹਿਬ ਦੇ ਬੁੱਤ ਦੀ ਤੋੜਭੰਨ ਮਾਨ ਸਰਕਾਰ ਦੀ ਵੱਡੀ ਅਸਫ਼ਲਤਾ : ਬਾਜਵਾ

ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਸਾਹਿਬ ਦੇ ਹੈਰੀਟੇਜ ਸਟਰੀਟ ਵਿਖੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਤੋੜਭੰਨ ਦੀ ਘਟਨਾ ਨੂੰ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਵਰਤਾਰਾ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ  26 ਜਨਵਰੀ ਨੂੰ ਜਦੋਂ ਸੰਵਿਧਾਨ ਲਾਗੂ ਹੋਣ ਦੇ 76ਵੇਂ ਗਣਤੰਤਰ ਦਿਵਸ ਮੌਕੇ ਸਾਰਾ ਦੇਸ਼ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਯਾਦ ਕਰ ਰਿਹਾ ਸੀ ਤਾਂ ਉਸੇ ਦਿਨ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਬੁੱਤ ਨੂੰ ਤੋੜਨ ਦੀ ਘਟਨਾ ਬੇਹੱਦ ਦੁਖਦਾਈ ਹੈ।

ਬਾਜਵਾ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਜਦ ਚੱਪੇ ਚੱਪੇ ‘ਤੇ ਪੁਲਿਸ ਤੈਨਾਤ ਹੁੰਦੀ ਹੈ ਅਤੇ ਇੰਟੈਲੀਜੈਂਸ ਏਜੰਸੀਆਂ ਵਿਸ਼ੇਸ ਤੌਰ ‘ਤੇ ਸੁਚੇਤ ਹੁੰਦੀਆਂ ਹਨ ਉਦੋਂ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੈਰੀਟੇਜ ਸਟਰੀਟ ਵਰਗੀ ਥਾਂ ਜਿੱਥੋਂ ਦੀ ਲੱਖਾਂ ਸ਼ਰਧਾਲੂ ਰੋਜ਼ਾਨਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਜਾਂਦੇ ਹਨ। ਉਥੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਤੋੜਭੰਨ ਹੋ ਜਾਣਾ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਰਦਿਆਂ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਸਭ ਦੇ ਸਾਹਮਣੇ ਜੱਗ ਜ਼ਾਹਰ ਹੈ।

ਰੋਜ਼ਾਨਾ ਪੰਜਾਬ ’ਚ ਬੰਬ ਬਲਾਸਟ ਅਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ। ਇਥੋਂ ਤੱਕ ਕਿ ਹੁਣ ਤਾਂ ਬਾਬਾ ਸਾਹਿਬ ਜਿੰਨਾਂ ਦੇ ਸੰਵਿਧਾਨ ਦੀ ਸਹੁੰ ਚੁੱਕ ਕੇ ਭਗਵੰਤ ਮਾਨ ਮੁੱਖ ਮੰਤਰੀ ਬਣਿਆ ਹੈ, ਉਹਨਾਂ ਦਾ ਸ਼ਰੇਆਮ ਇਸ ਪ੍ਰਕਾਰ ਅਪਮਾਨ ਕੀਤਾ ਜਾ ਰਿਹਾ ਹੈ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੱਬ ਭਰੋਸੇ ਛੱਡ ਕੇ ਆਪਣੇ ਆਕਾ ਕੇਜਰੀਵਾਲ ਨੂੰ ਖੁਸ਼ ਕਰਨ ਲਈ ਦਿੱਲੀ ’ਚ ਡੇਰੇ ਲਗਾਈ ਬੈਠਾ ਹੈ।

ਬਾਜਵਾ ਨੇ ਅੱਗੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਇੱਕ ਵੀ ਕੈਬਨਿਟ ਦੀ ਮੀਟਿੰਗ ਨਹੀਂ ਹੋਈ ਅਤੇ ਪੰਜਾਬ ਸਰਕਾਰ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਦਾ ਸੈਸ਼ਨ ਬੁਲਾਉਣ ਤੋਂ ਵੀ ਭੱਜ ਚੁੱਕੀ ਹੈ, ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਨਕਰ ਹੋ ਕੇ ਸਿਰਫ਼ ‘ਤੇ ਸਿਰਫ਼ ਕੇਜਰੀਵਾਲ ਪ੍ਰਤੀ ਆਪਣੀ ਸਮਰਪਣ ਭਾਵਨਾ ਦਾ ਸਬੂਤ ਦੇ ਰਿਹਾ ਹੈ ਜੋਂ ਕਿ ਬੇਹੱਦ ਸ਼ਰਮ ਦੀ ਗੱਲ ਹੈ।

ਬਾਜਵਾ ਨੇ ਸਿੱਧੇ ਤੌਰ ‘ਤੇ ਇਸ ਵਰਤਾਰੇ ਲਈ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਤੇ ਪੰਜਾਬ ਪੁਲਿਸ ‘ਤੇ ਅਸੰਤੁਸਟਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਬਹੁਤ ਡੂੰਘੀ ਸਾਜਿਸ਼ ਹੈ ਜਿਸਦਾ ਪਰਦਾਫਾਸ਼ ਹੋਣਾ ਬਹੁਤ ਜ਼ਰੂਰੀ ਹੈ, ਉਨ੍ਹਾਂ ਨੇ ਕਿਹਾ ਕਿ ਅਸੀਂ ਸਮੁੱਚੀ ਕਾਂਗਰਸ ਪਾਰਟੀ ਵੱਲੋਂ ਇਸ ਸ਼ਰਮਨਾਕ ਵਰਤਾਰੇ ਦੀ ਜਿੱਥੇ ਪੁਰਜ਼ੋਰ ਨਿਖੇਧੀ ਕਰਦੇ ਹਾਂ ਉੱਥੇ ਮੰਗ ਕਰਦੇ ਹਾਂ ਕਿ ਇਸ ਘਟਨਾ ਦੀ ਮਾਨਯੋਗ ਹਾਈਕੋਰਟ ਦੇ ਸੀਟਿੰਗ ਜੱਜ ਦੁਆਰਾ ਜਾਂਚ ਹੋਣੀ ਚਾਹੀਦੀ ਹੈ।

About admin

Check Also

ਪੰਜਾਬ ‘ਚ ਪੁਲਿਸ ਕਮਿਸ਼ਨਰਾਂ ਤਬਾਦਲੇ, ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਕੀਤਾ ਨਿਯੁਕਤ

ਅੰਮ੍ਰਿਤਸਰ:  ਅੰਮ੍ਰਿਤਸਰ ਦੇ ਮੇਅਰ ਦੀਆਂ ਚੋਣਾਂ ਪੂਰੀਆਂ ਹੋਣ ਦੇ ਨਾਲ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ …

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ‘ਤੇ ਵਿੰਨ੍ਹਿਆ ਨਿਸ਼ਾਨਾ

ਅੱਜ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਇੱਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕੀਤੀ ਗਈ। …

ਜੈ ਇੰਦਰ ਕੌਰ ਨੇ ਦਿੱਲੀ ਦੀ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ …

Leave a Reply

Your email address will not be published. Required fields are marked *